ਨਵੀਂ ਦਿੱਲੀ, 30 ਜਨਵਰੀ (ਪੀ 2 ਪੀ )। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਕੇਂਦਰੀ ਗ੍ਰਹਿ ਵਿਭਾਗ ਨੇ ਗੁਰਦੁਆਰਾ ਚੋਣਾਂ ਕਰਵਾਉਣ ਲਈ ਗੁਰਦੁਆਰਾ ਚੋਮ ਕਮਿਸ਼ਨ ਲਈ ਪੰਜਾਬ ਸਰਕਾਰ ਕੋਲੋਂ ਹਾਈ ਕੋਰਟ ਦੇ 3 ਸਾਬਕਾ ਜੱਜਾਂ ਦੇ ਨਾਵਾਂ ਦੇ ਪੈਨਲ ਦੀ ਮੰਗ ਕੀਤੀ ਹੈ, ਜਦੋਂਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਭੇਜੇ ਗਏ ਤਿੰਨ ਸਾਬਕਾ ਜੱਜਾਂ ਦੇ ਪੈਨਲ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਅਜੇ ਨਵਾਂ ਪੈਨਲ ਭੇਜਣਾ ਹੈ।
ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਜੂਦਾ ਕਮੇਟੀ ਦੀ ਮਿਆਦ ਡੇਢ ਸਾਲ ਪਹਿਲਾਂ ਖਤਮ ਹੋ ਚੁੱਕੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਅਤੇ ਰਾਜਸਥਾਨ ਦੇ ਗੁਰਦੁਆਰੇ ਆਉਂਦੇ ਹਨ। ਜ਼ਿਕਰਯੋਗ ਹੈ ਕਿ ਐਸਜੀਪੀਸੀ ਦੇ 190 ਮੈਂਬਰ ਹਨ, ਜਿਨ੍ਹਾਂ ਵਿਚੋਂ 170 ਮੈਂਬਰਾਂ ਦੀ ਚੋਣ ਹੋਣੀ ਹੈ, 15 ਮੈਂਬਰਾਂ ਨੂੰ ਨਾਮਜ਼ਦ ਕੀਤਾ ਜਾਂਦਾ ਹੈ ਅਤੇ ਪੰਜ ਮੈਂਬਰ ਵੱਖ-ਵੱਖ ਤਖਤਾਂ ਦੇ ਜੱਥੇਦਾਰ ਹੁੰਦੇ ਹਨ।