ਚੰਡੀਗੜ੍ਹ , 29 ਜਨਵਰੀ ( ਪੀ 2 ਪੀ ): ਪਹਿਲਾਂ ਤੋਂ ਹੀ ਕਮਜ਼ੋਰ ਬਜਟ ਦੀ ਮਾਰ ਝੱਲ ਰਹੇ ਪੰਜਾਬ ਦੇ ਖੇਤੀਬਾੜੀ ਵਿਭਾਗ ਵਿੱਚ ਹੁਣ ਤਕਨੀਕੀ ਮਾਹਿਰਾਂ ਦੀ ਵੀ ਛੁੱਟੀ ਕਰਨ ਦੀ ਤਿਆਰੀ ਕਰ ਲਈ ਗਈ ਹੈ ।ਸੂਤਰਾਂ ਦੀ ਮੰਨੀਏ ਤਾਂ ਵਿਭਾਗ ਵਿੱਚੋਂ ਚਾਲੀ ਫ਼ੀਸਦੀ ਤੋਂ ਵੱਧ ਅਸਾਮੀਆਂ ਨੂੰ ਖ਼ਤਮ ਕਰਨ ਲਈ ਮਨਜ਼ੂਰੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ।ਇਸ ਵਕਤ ਖੇਤੀਬਾੜੀ ਵਿਭਾਗ ਵਿੱਚ ਕੁੱਲ 5400 ਪ੍ਰਵਾਨਿਤ ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 2200 ਦੇ ਕਰੀਬ ਅਸਾਮੀਆਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਦੀ ਰਹਿਨੁਮਾਈ ਵਾਲੀ ਵਾਲੀ ਕਮੇਟੀ ਕੋਲ ਪੁਨਰਗਠਨ ਰਿਪੋਰਟ ਪੇਸ਼ ਕੀਤੀ ਗਈ ਹੈ ਇਸ ਕਮੇਟੀ ਵਿੱਚ ਮੁੱਖ ਸਕੱਤਰ ਦੇ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਵਿਸ਼ਵਜੀਤ ਖੰਨਾ ਅਤੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਵੀ ਸ਼ਾਮਿਲ ਹਨ। ਰਿਪੋਰਟ ਵਿੱਚ ਕੀਤੀਆਂ ਗਈਆਂ ਸਿਫ਼ਾਰਸ਼ਾਂ ਅਨੁਸਾਰ ਗਰੁੱਪ ਡੀ ਮੁਲਾਜ਼ਮਾਂ ਦੀਆਂ ਤਮਾਮ ਸਾਰਾ ਸੌ ਅੜਤਾਲੀ ਪੋਸਟਾਂ ਖ਼ਤਮ ਕਰਨ ਲਈ ਕਿਹਾ ਗਿਆ ਹੈ ਗਰੁੱਪ ਸੀ ਦੀਆਂ ਕਰੀਬ ਚਾਰ ਸੌ ਅਸਾਮੀਆਂ ਖ਼ਤਮ ਕੀਤੀਆਂ ਜਾਣੀਆਂ ਹਨ ਗਰੁੱਪ ਬੀ ਦੀਆਂ 100 ਤੋਂ ਵੱਧ ਅਸਾਮੀਆਂ ਖ਼ਤਮ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ ,ਜਦਕਿ ਗਰੁੱਪ ਏ ਦੀਆਂ 1800 ਆਸਾਮੀਆਂ ਖਤਮ ਕਰਨ ਲਈ ਕਿਹਾ ਗਿਆ ਹੈ ।ਜਿਨ੍ਹਾਂ ਅਸਾਮੀਆਂ ਨੂੰ ਖ਼ਤਮ ਕਰਨ ਲਈ ਕਿਹਾ ਜਾ ਰਿਹਾ ਹੈ ਉਨ੍ਹਾਂ ਵਿਚ ਜ਼ਿਆਦਾਤਰ ਤਕਨੀਕੀ ਲੋਕ ਸ਼ਾਮਲ ਹਨ।