ਦੋ ਕਾਰ ਸਵਾਰਾਂ ਤੋਂ 20 ਕਰੋੜ ਦੀ ਹੈਰੋਇਨ ਬਰਾਮਦ, ਤਸਕਰਾਂ ਦੀ ਪਛਾਣ ਗੁਪਤ।

ਫਿਰੋਜ਼ਪੁਰ ,19 ਜਨਵਰੀ (ਪੀ 2 ਪੀ )। ਪੰਜਾਬ ਦੇ ਫਿਰੋਜ਼ਪੁਰ ਵਿਖੇ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਨੇ ਨਸ਼ੇ ਖਿਲਾਫ ਸਖਤੀ ਦਿਖਾਉਂਦੇ ਹੋਏ ਨਾਕਾਬੰਦੀ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਸਬਾ ਮਮਦੋਟ ‘ਚ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਨੇ ਐਂਤਵਾਰ ਨੂੰ ਨਾਕਾਬੰਦੀ ਕੀਤੀ ਹੋਈ ਸੀ ਇਸੇ ਦੌਰਾਨ ਸਾਹਮਣੇ ਤੋਂ ਆ ਰਹੀ ਕਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕਕੇ ਜਦੋਂ ਤਲਾਸ਼ੀ ਲਈ ਤਾਂ ਇੱਕ-ਇੱਕ ਕਿਲੋ ਦੇ ਚਾਰ ਪੈਕੇਟ ਹੈਰੋਇਨ ਦੇ ਬਰਾਮਦ ਹੋਏ। ਇਸ ਹੈਰੋਇਨ ਦੀ ਕੀਮਤ 20 ਕਰੋੜ ਰੁਪਏ ਹੈ। ਫਿਲਹਾਲ ਪੁਲਿਸ ਨੇ ਫੜੇ ਗਏ ਤਸਕਰਾਂ ਦੀ ਪਛਾਣ ਜਨਤਕ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲਿਸ ਤਸਕਰਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ।