Point 2 Point News
Punjab Punjabi News

ਮਲੇਰਕੋਟਲਾ ਵਿਖੇ ਹੋਣ ਵਾਲੇ ਰਾਜ ਪੱਧਰੀ ਕੂਕਾ ਸ਼ਹੀਦੀ ਸਮਾਗਮ ਦੀ ਤਿਆਰੀਆਂ

ਮਲੇਰਕੋਟਲਾ 13 ਜਨਵਰੀ : ਅੰਗਰੇਜ਼ਾਂ ਵਿਰੁੱਧ ਅਜ਼ਾਦੀ ਸੰਘਰਸ਼ ਵਿੱਚ ਹਿੱਸਾ ਲੈ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ 17 ਜਨਵਰੀ ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਸਮਾਰਕ ਵਾਲੀ ਦਾ ਦੌਰਾ ਕੀਤਾ। ਰਾਮਵੀਰ ਨੇ ਸਮਾਗਮ ਵਾਲੇ ਸਥਾਨ ’ਤੇ ਪਹੰੁਚੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੰੂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਮੁੱਚੇ ਕਾਰਜ਼ਾਂ ਨੰੂ ਸਮਾਂਬੱਧ ਢੰਗ ਨਾਲ ਨੇਪਰੇ ਚੜਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਲਈ ਲੜੇ ਗਏ ਯੁੱਧ ਅਤੇ ਵਿਸ਼ਵ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਦੀ ਮਿਸਾਲ ਪੈਦਾ ਕਰਨ ਵਾਲੇ 66 ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸ਼ਰਧਾਂਜਲੀ ਭੇਟ ਕਰਨ ਲਈ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਸਮੇਤ ਵਿਧਾਇਕ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਪਹੁੰਚ ਰਹੀਆਂ ਹਨ।