ਮੁੱਖ ਮੰਤਰੀ ਦੇ ਜ਼ਿਲਾ ਤੋਂ ਸ਼ੁਰੂ ਹੋਵੇਗੀ ਸਕਾਲਰਸ਼ਿਪ ਘੁਟਾਲੇ ਦੇ ਪਰਦਾਫਾਸ਼ ਕਰਨ ਦੀ ਸ਼ੁਰੂਆਤ

ਚੰਡੀਗੜ੍ਹ, 11 ਦਸੰਬਰ -ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਨੂੰ ਅਣਡਿੱਠ ਕਰਨ ਦੀ ਨੀਤੀ ਅਤੇ ਨੀਅਤ ਨੂੰ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਗਿਣੀਮਿਥਤੀ ਸ਼ਾਜਿਸ਼ ਦੇ ਤਹਿਤ ਅਧਿਕਾਰਾਂ ਤੋਂ ਵਾਂਝਿਆਂ ਕਰਨ ਦੇ ਮਨਸੂਬਿਆਂ ਨਾ ਕਾਮਯਾਬ ਕਰਨ ਦਾ ਜ਼ਿਕਰ ਕਰਦਿਆਂ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਨੂੰ ਉੱਚ ਸਿਖਿਆ ਮੁਹਇਆ ਕਰਾਉਣ ਦੇ ਮਕਸਦ ਨਾਲ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ “ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ”ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੀ ਮੈਨੇਜਮੈਂਟਾਂ ਵੱਲੋਂ ਕੀਤੀ ਧੋਖਾਧੜੀ ਅਤੇ ਘੁਟਾਲੇ ਦੇ ਟੋਲੇ ਨੂੰ ਨੱਥ ਪਾਉਣ ਦੀ ਬਜਾਏ ਕਾਂਗਰਸ ਸਰਕਾਰ ਇਨ੍ਹਾਂ ਖਿਲਾਫ ਐਫਆਈਆਰ ਦਰਜ ਵਿੱਚ ਮਿਲੀਭੁਗਤ ਕਰਕੇ ਬਚਾਉਣ ਦੀ ਹਰ ਕੋਸ਼ਿਸ਼ ਕਰ ਰਹੀ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ ਹੋਏ ਘੁਟਾਲੇ ਦਾ ਪਰਦਾਫਾਸ਼ ਕਰਨ ਦੀ ਮੁਹਿੰਮ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਜਿਲੇ ਸਮਾਣਾ (ਪਟਿਆਲਾ)18 ਦਸੰਬਰ 2019, ਸਮਾਂ ਸਵੇਰੇ 10 ਵਜੇ, ਦਿਨ ਬੁਧਵਾਰ ਨੂੰ ਸ਼ੁਰੂਆਤ ਕੀਤੀ ਜਾ ਰਹੀ ਹੈ। ਕੈਂਥ ਨੇ ਦੱਸਿਆ ਕਿ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੀ ਮੈਨੇਜਮੈਂਟਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀਐਮਐਸ) ਸਕੀਮ ਦੀਆਂ ਸ਼ਰੇਆਮ ਕਾਇਦੇ ਕਾਨੂੰਨ ਦੀਆਂ ਧੱਜੀਆਂ ਨੂੰ ਉਡਾਇਆ ਜਾ ਰਿਹਾ ਹੈ ਤੇ ਸ਼ਾਸਨ ਪ੍ਰਸ਼ਾਸਨ ਵੱਲੋਂ ਸ਼ਰੇਆਮ ਪੱਖ ਨੂੰ ਪੂਰਿਆ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਅਸੀਂ ਕਦੋਂ ਤੱਕ ਆਪਣੇ ਬੱਚਿਆਂ ਦੇ ਨਾਲ ਹੋ ਰਹੀ ਲੁੱਟ ਕੁਸੱਟ,ਧੱਕੇਸ਼ਾਹੀ, ਗੁੰਡਾਗਰਦੀ,ਬੇਇਨਸਾਫ਼ੀ ਅਤੇ ਬੇਇੱਜ਼ਤੀ ਨੂੰ ਬਰਦਾਸ਼ਤ ਕਰਦੇ ਰਹਾਂਗੇ,ਆਓ ਹੁਣ ਊਠਣ ਦਾ ਵੇਲਾ ਹੈ,ਸਾਡੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀ ਕਾਲਜਾਂ ਦੀ ਮੈਨੇਜਮੈਂਟਾਂ ਅਤੇ ਕੈਪਟਨ ਸਰਕਾਰ ਦਾ ਪਰਦਾਫਾਸ਼ ਕਰਨਾ ਲਈ 18 ਦਸੰਬਰ ਨੂੰ ਸਮਾਣਾ ਵਿਖੇ ਪੁਹੰਚੋ। ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਗੰਭੀਰ ਮੁੱਦਿਆਂ ਨੂੰ ਕੈਪਟਨ ਸਰਕਾਰ ਜਾਣਬੁਝ ਕੇ ਨਜਰ ਅੰਦਾਜ਼ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੇ ਹਿੱਤਾਂ ਦੀ ਰਖਵਾਲੀ ਕਰਨ ਬਜਾਏ ਗੈਰ ਅਨੁਸੂਚਿਤ ਜਾਤੀਆਂ ਸ਼੍ਰੇਣੀਆਂ ਅਧਿਕਾਰਾਂ ਤੋਂ ਵਾਂਝਿਆਂ ਕਰਨ ਦੇ ਮਨਸੂਬਿਆਂ ਦਾ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਪੁਰਜ਼ੋਰ ਵਿਰੋਧ ਕਰੇਗਾ।