Point 2 Point News
National Punjab

ਲਾਰੈਂਸ ਗੈਂਗ ਦੇ ਚਾਰ ਮੈਂਬਰ ਅਸਲੇ ਸਣੇ ਮੁਹਾਲੀ ਪੁਲਿਸ ਵੱਲੋ ਗਿਰਫ਼ਤਾਰ

ਚੰਡੀਗੜ੍ਹ,20 ਜਨਵਰੀ : ਮੁਹਾਲੀ ਪੁਲਿਸ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਲਾਰੈਂਸ ਗੈਂਗ ਦੇ ਚਾਰ ਮੈਂਬਰ ਮੁਹਾਲੀ ਪੁਲਿਸ ਨੇ ਅਸਲੇ ਸਣੇ ਗ੍ਰਿਫਤਾਰ ਕਰ ਲਏ। ਜਿਹਨਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬੁੱਧਵਾਰ ਨੂੰ ਮੁਹਾਲੀ ਪੁਲਿਸ ਮੁਖੀ ਸਤਿੰਦਰ ਸਿੰਘ ਨੇ ਦੱਸਿਆ ਕਿ ਡਾ. ਰਵਜੋਤ ਗਰੇਵਾਲ ਆਈ ਪੀ ਐਸ ਕਪਤਾਨ ਪੁਲਿਸ ਦਿਹਾਤੀ ‘ਤੇ ਬਿਕਰਮਜੀਤ ਸਿੰਘ ਬਰਾੜ ਡੀ.ਐਸ.ਪੀ ਮੁੱਲਾਪੁਰ ਗਰੀਬਦਾਸ ਦੀ ਅਗਵਾਈ ਵਿਚ ਥਾਣਾ ਸਿਟੀ ਕੁਰਾਲੀ ਪੁਲਿਸ ਨੇ ਗੈਂਗਸਟਰ ਲਾਰੇਂਸ ਬਿਸਨੋਈ ਗੈਂਗ ਦੇ ਜੇਲ ਵਿੱਚ ਬੰਦ ਸ਼ਾਰਪ ਸ਼ੂਟਰ ਸੰਪਤ ਨਹਿਰਾ ਤੇ ਦੀਪਕ ਉਰਫ ਟਿਨੂੰ ਦੇ ਨੇੜਲੇ ਚਾਰ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ।
ਉਨ੍ਹਾਂ ਬੀਤੀ ਰਾਤ ਗੁਪਤ ਸੂਚਨਾ ਦੇ ਆਧਾਰ ‘ਤੇ ਦਰਸ਼ਨ ਸਿੰਘ ਵਾਸੀ ਪਿੰਡ ਅਮਲਾਲਾ (ਮੁਹਾਲੀ) ਕੋਲੋ 7.65 ਐਮ.ਐਮ ਪਿਸਟਲ ਸਮੇਤ 6 ਜਿੰਦਾ ਕਾਰਤੂਸ , ਮਨੀਸ਼ ਕੁਮਾਰ ਵਾਸੀ ਪਿੰਡ ਬੀਬੀਪੁਰ (ਪਟਿਆਲਾ) ਕੋਲੋ 12 ਬੋਰ ਸਿੰਗਲ ਬੈਰਲ ਦੇਸੀ ਬੰਦੂਕ ਸਮੇਤ ਦੋ ਜਿੰਦਾ ਕਾਰਤੂਸ , ਸੂਰਜ ਵਾਸੀ ਕੁਰਾਲੀ (ਮੁਹਾਲੀ) ਕੋਲੋਂ ਪਿਸਤੋਲ 7.65 ਐਮ.ਐਮ ਸਮੇਤ 5 ਜਿੰਦਾ ਕਾਰਤੂਸ , ਭਗਤ ਸਿੰਘ ਵਾਸੀ ਕੁਰਾਲੀ ਕੋਲੋ ਪਿਸਤੋਲ 315 ਬੋਰ ਸਮੇਤ 4 ਜਿੰਦਾ ਕਾਰਤੂਸ ਹਥਿਆਰ ਬ੍ਰਾਮਦ ਕੀਤੇ। ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਅਨੁਸਾਰ ਗ੍ਰਿਫਤਾਰ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਇਹ ਗਰੁੱਪ ਆਪਣੇ ਗਿਰੋਹ ਲਈ ਹਥਿਆਰਾਂ ਦਾ ਪ੍ਰਬੰਧ ਕਰਕੇ ਡਕੈਤੀਆ ਦੀ ਯੋਜਨਾ ਬਣਾਉਣ ਵਿੱਚ ਲੱਗਾ ਹੋਇਆ ਸੀ ਇਸ ਗਰੁੱਪ ਵਿੱਚ ਸਾਮਲ ਹੋਰ ਅਪਰਾਧੀਆ ਬਾਰੇ ਸੁਰਾਗ ਲਗਾਇਆ ਜਾ ਰਿਹਾ ਹੈ । ਇਸ ਕੇਸ ਵਿੱਚ ਜਲਦੀ ਹੀ ਹੋਰ ਅਪਰਾਧੀਆਂ ਦੀ ਗ੍ਰਿਫਤਾਰੀ ਹੋਣ ਦੀ ਸੰਭਾਵਨਾ ਹੈ।